ਅਰਾਹ : ਬਿਹਾਰ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਣੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਤੋਂ ਕੁਝ ਦਿਨ ਪਹਿਲਾਂ, ਪ੍ਰਸ਼ਾਂਤ ਕਿਸ਼ੋਰ ਦੀ ਜਨ ਸੂਰਜ ਪਾਰਟੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਦੋ ਸੀਟਾਂ ‘ਤੇ ਆਪਣੇ ਉਮੀਦਵਾਰ ਬਦਲ ਰਹੀ ਹੈ। ਭੋਜਪੁਰ ਜ਼ਿਲ੍ਹੇ ਦੇ ਹੈੱਡਕੁਆਰਟਰ ਆਰਾ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਨੇ ਕਿਹਾ ਕਿ ਸਮਾਜਿਕ ਕਾਰਕੁਨ ਕਿਰਨ ਸਿੰਘ ਹੁਣ ਸਾਬਕਾ ਉਪ ਸੈਨਾ ਮੁਖੀ ਲੈਫਟੀਨੈਂਟ ਜਨਰਲ ਸ਼੍ਰੀ ਕ੍ਰਿਸ਼ਨ ਸਿੰਘ ਦੀ ਥਾਂ ਤਰੜੀ ਸੀਟ ਤੋਂ ਚੋਣ ਲੜਨਗੇ।
ਦੱਸ ਦੇਈਏ ਕਿ ਪਿਛਲੇ ਹਫ਼ਤੇ ਹੀ ਸਿੰਘ ਦੀ ਉਮੀਦਵਾਰੀ ਦਾ ਐਲਾਨ ਬੜੇ ਧੂਮਧਾਮ ਤਰੀਕੇ ਨਾਲ ਕੀਤਾ ਗਿਆ ਸੀ। ਪਾਰਟੀ ਨੇ ਇਹ ਵੀ ਕਿਹਾ ਕਿ ਸਾਬਕਾ ਪੰਚਾਇਤ ਮੁਖੀ ਮੁਹੰਮਦ ਅਮਜਦ ਨੂੰ ਸਿੱਖਿਆ ਸ਼ਾਸਤਰੀ ਖ਼ਿਲਾਫ਼ਤ ਹੁਸੈਨ ਦੀ ਜਗ੍ਹਾ ਬੇਲਾਗੰਜ ਸੀਟ ਤੋਂ ਉਮੀਦਵਾਰ ਬਣਾਇਆ ਜਾ ਰਿਹਾ ਹੈ। ਦੂਜੇ ਪਾਸੇ ਇਹ ਐਲਾਨ ਕਿਸ਼ੋਰ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਮਨੋਜ ਭਾਰਤੀ ਦੀ ਮੌਜੂਦਗੀ ਵਿੱਚ ਕੀਤਾ ਗਿਆ ਹੈ।















