ਨਵੀਂ ਦਿੱਲੀ- ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੂੰ ਚਿੱਠੀ ਲਿਖ ਕੇ ਕੋਰੋਨਾ ਸੰਕਟ ਦਰਮਿਆਨ ਨਾਗਰਿਕਾਂ ਨੂੰ ਰਾਹਤ ਦੇਣ ਲਈ ਕਈ ਮਹੱਤਵਪੂਰਨ ਸੁਝਾਅ ਦਿੱਤੇ ਹਨ। ਪ੍ਰਿਯੰਕਾ ਨੇ ਵੀਰਵਾਰ ਨੂੰ ਯੋਗੀ ਆਦਿੱਤਿਯਨਾਥ ਨੂੰ ਲਿਖੀ ਚਿੱਠੀ ‘ਚ ਕਿਹਾ ਹੈ ਕਿ ਸਰਕਾਰ ਨੂੰ ਜਨਤਾ ਨੂੰ ਉਨ੍ਹਾਂ ਦੇ ਹਾਲਾਤ ‘ਤੇ ਛੱਡਣ ਦੀ ਬਜਾਏ ਲੋਕਾਂ ਦੇ ਦਰਦ ਨੂੰ ਸਮਝ ਕੇ ਉਨ੍ਹਾਂ ਦੇ ਹਿੱਤ ਦੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੱਧਮ ਵਰਗ ਦੀ ਸਮੱਸਿਆਵਾਂ ‘ਤੇ ਧਿਆਨ ਦੇਣਾ ਚਾਹੀਦਾ। ਲੋਕ ਪਰੇਸ਼ਾਨ ਹਨ ਅਤੇ ਆਪਣਿਆਂ ਦੇ ਇਲਾਜ ਲਈ ਕਰਜ਼ ਲੈ ਰਹੇ ਹਨ।
ਇਸ ਲਈ ਉਨ੍ਹਾਂ ਨੂੰ ਨਿੱਜੀ ਹਸਪਤਾਲਾਂ ‘ਚ ਘੱਟੋ-ਘੱਟ ਕੀਮਤ ‘ਤੇ ਇਲਾਜ ਦੀ ਸਹੂਲਤ ਮਿਲੇ ਅਤੇ ਨਾਲ ਹੀ ਪੀੜਤਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ। ਪ੍ਰਿਯੰਕਾ ਨੇ ਕਿਹਾ ਕਿ ਜ਼ਰੂਰੀ ਵਸਤੂਆਂ ਦੀ ਆਸਮਾਨ ਛੂੰਹਦੀ ਕੀਮਤਾਂ ਨਾਲ ਲੋਕ ਦੁਖੀ ਹਨ। ਇਸ ਲਈ ਮਹਿੰਗਾਈ ‘ਤੇ ਰੋਕ ਲਗਾਉਣ ਦੇ ਜ਼ਰੂਰੀ ਕਦਮ ਚੁੱਕਣ ਦੇ ਨਾਲ ਹੀ ਇਹ ਯਕੀਨੀ ਕੀਤਾ ਜਾਵੇ ਕਿ ਬਿਜਲੀ ਦੀ ਦਰ ਨਾ ਵਧੇ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਕੋਰੋਨਾ ਕਾਲ ‘ਚ ਤੁਰੰਤ ਰਾਹਤ ਦਿੱਤੀ ਜਾਣੀ ਚਾਹੀਦੀ ਹੈ।















