ਪੰਚਕੂਲਾ ਕੋਰਟ ਨੇ ਰਾਮ ਰਹੀਮ ਦੇ ਕਰੀਬੀ ਪਵਨ ਇੰਸਾ ਨੂੰ 5 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ

ਪੰਚਕੂਲਾ – ਪੰਚਕੂਲਾ ਕੋਰਟ ਨੇ ਗੁਰਮੀਤ ਰਾਮ ਰਹੀਮ ਦੇ ਨਜ਼ਦੀਕੀ ਪਵਨ ਇੰਸਾ ਨੂੰ ਅੱਜ 5 ਦਿਨ ਦੀ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਦੱਸਣਯੋਗ ਹੈ ਕਿ ਪਵਨ ਇੰਸਾ ਨੂੰ ਕੱਲ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹ ਪੰਚਕੂਲਾ ਹਿੰਸਾ ਮਾਮਲੇ ਵਿਚ ਲੋੜੀਂਦਾ ਸੀ|