ਪੰਚਕੂਲਾ ‘ਚ ਹਿੰਸਾ ਤੋਂ ਬਾਅਦ ਹੁੱਡਾ ਨੇ ਮੰਗਿਆ ਮੁੱਖ ਮੰਤਰੀ ਖੱਟੜ ਤੋਂ ਅਸਤੀਫਾ

ਚੰਡੀਗੜ੍ਹ — ਪੰਚਕੂਲਾ ਹਿੰਸਾ ਦੇ ਬਾਅਦ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਮੁੱਖ ਮੰਤਰੀ ਖੱਟੜ ਤੋਂ ਅਸਤੀਫਾ ਮੰਗਿਆ ਹੈ। ਇਸ ਦੇ ਨਾਲ ਹੀ ਹੁੱਡਾ ਨੇ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕੀਤੀ ਹੈ। ਪ੍ਰੈਸ ਕਾਨਫਰੈਂਸ ਕਰਕੇ ਹੁੱਡਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਹਾਲਾਤ ‘ਤੇ ਕਾਬੂ ਪਾਉਣ ‘ਚ ਪੂਰੀ ਤਰ੍ਹਾਂ ਫੇਲ ਹੋਈ ਹੈ ਅਤੇ ਮੌਜੂਦਾ ਸਰਕਾਰ ਨੂੰ ਹੁਣ ਸਰਕਾਰ ‘ਚ ਰਹਿਣ ਦਾ ਕੋਈ ਹੱਕ ਨਹੀਂ।
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਜਾਟ ਅੰਦੋਲਨ ਦੇ ਦੌਰਾਨ ਵੀ ਹਰਿਆਣਾ ‘ਚ ਇਸੇ ਤਰ੍ਹਾਂ ਹਾਲਾਤ ਵਿਗੜੇ ਸਨ ਅਤੇ ਸਰਕਾਰ ਉਸ ਸਮੇਂ ਵੀ ਹਾਲਾਤ ‘ਤੇ ਕਾਬੂ ਪਾਉਣ ‘ਚ ਨਾਕਾਮ ਰਹੀ ਸੀ। ਹੁੱਡਾ ਨੇ ਕਿਹਾ ਕਿ ਹਰਿਆਣੇ ਦੇ ਲੋਕਾਂ ਦਾ ਵਿਸ਼ਵਾਸ ਮੌਜੂਦਾ ਸਰਕਾਰ ਤੋਂ ਪੂਰੀ ਤਰ੍ਹਾਂ ਉੱਠ ਚੁੱਕਾ ਹੈ ਅਤੇ ਸਰਕਾਰ ਨੂੰ ਤੁਰੰਤ ਹੀ ਸਰਕਾਰ ਤੋਂ ਬਾਹਰ ਹੋ ਜਾਣਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਕੱਟੜ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।