ਪੰਚਕੂਲਾ—ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੰਗਾ ਅਤੇ ਹਿੰਸਾ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ ਦੱਸ ਦੇਈਏ ਕਿ ਹਨੀਪ੍ਰੀਤ ਦੇ ਵਕੀਲ ਨੇ ਕੋਰਟ ‘ਚ ਜ਼ਮਾਨਤ ਪਟੀਸ਼ਨ ਲਗਾਈ ਸੀ। ਮਾਮਲੇ ‘ਚ ਹਨੀਪ੍ਰੀਤ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ ਹੋਈ ਹੈ। ਹਨੀਪ੍ਰੀਤ ਇਸ ਸਮੇਂ ਅੰਬਾਲਾ ਦੀ ਜੇਲ ‘ਚ ਬੰਦ ਹੈ।
ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਚਕੂਲਾ ਹਿੰਸਾ ਮਾਮਲੇ ਸੰਬੰਧੀ ਸੁਣਵਾਈ ਕਰਦੇ ਹੋਏ ਦੇਸ਼ਧ੍ਰੋਹ ਦੀ ਧਾਰਾ ਹਟਾ ਦਿੱਤੀ ਸੀ ਅਤੇ ਸਾਰੇ ਦੋਸ਼ੀਆਂ ਦੇ ਦੋਸ਼ ਤੈਅ ਕੀਤੇ ਗਏ ਸਨ।
ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ ‘ਚ ਹੋਏ ਦੰਗਿਆਂ ਦੇ ਮਾਮਲੇ ‘ਚ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ‘ਤੇ ਸੁਣਵਾਈ ਚੱਲ ਰਹੀ ਹੈ।ਹਨੀਪ੍ਰੀਤ ਸਾਧਵੀਂ ਯੌਨ ਸ਼ੋਸ਼ਣ ਮਾਮਲੇ ‘ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਕੀਤੇ ਜਾਣ ਤੋਂ ਬਾਅਦ ਪੰਚਕੂਲਾ ‘ਚ ਹਿੰਸਾ ਭੜਕਾਉਣ ਅਤੇ ਦੇਸ਼ ਧ੍ਰੋਹ ਮਾਮਲੇ ਦੀ ਦੋਸ਼ੀ ਹੈ।















