ਪੰਜਾਬ ਕਾਂਗਰਸ ਦੇ ਕਲੇਸ਼ ਦੌਰਾਨ ਸੋਨੀਆ-ਰਾਹੁਲ ਨਾਲ ਮੁਲਾਕਾਤ ਕਰਨਗੇ ‘ਹਰੀਸ਼ ਰਾਵਤ’

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਚੱਲ ਰਹੇ ਕਾਟੋ-ਕਲੇਸ਼ ਦਰਮਿਆ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਾਵੇਗੀ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹ ਦੋਹਾਂ ਆਗੂਆਂ ਕੋਲੋਂ ਮੁਲਾਕਾਤ ਕਰਨ ਲਈ ਸਮਾਂ ਮੰਗਣਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਅਸਤੀਫ਼ੇ ਬਾਰੇ ਬੋਲਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਕਾਂਗਰਸ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਕਿ ਪਾਰਟੀ ਦੇਸ਼ ਦੇ ਹਿੱਤਾਂ ਖ਼ਿਲਾਫ਼ ਕਿਸੇ ਵੀ ਬਿਆਨ ਨੂੰ ਸਵੀਕਾਰ ਨਹੀਂ ਕਰੇਗੀ।
ਦੱਸ ਦੇਈਏ ਕਿ ਮਾਲਵਿੰਦਰ ਸਿੰਘ ਮਾਲੀ ਨੇ ਅੱਜ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਲੀ ਜੰਮੂ-ਕਸ਼ਮੀਰ, ਪਾਕਿਸਤਾਨ ਅਤੇ ਤਾਲਿਬਾਨ ਨੂੰ ਲੈ ਕੇ ਵਿਵਾਦਿਤ ਪੋਸਟਾਂ ਪਾਉਣ ਤੋਂ ਬਾਅਦ ਲਗਾਤਾਰ ਵਿਵਾਦਾਂ ‘ਚ ਸਨ, ਜਿਸ ਤੋਂ ਬਾਅਦ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਸਾਫ਼ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਅਜਿਹੇ ਸਲਾਹਕਾਰਾਂ ਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।