ਪੰਜਾਬ ਕੈਬਨਿਟ ਦੀ ਅਹਿਮ ਬੈਠਕ 22 ਫਰਵਰੀ ਨੂੰ, ਬਜਟ ਇਜਲਾਸ ਬਾਰੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ 22 ਫਰਵਰੀ ਦਿਨ ਵੀਰਵਾਰ ਨੂੰ ਸੱਦੀ ਗਈ ਹੈ। ਇਸ ਬੈਠਕ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾਵੇਗੀ। ਬੈਠਕ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਬਜਟ ਇਜਲਾਸ ਬੁਲਾਉਣ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।