ਚੰਡੀਗੜ੍ਹ : ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਭਲਕੇ 9 ਮਾਰਚ ਸ਼ਨੀਵਾਰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਬੁਲਾਈ ਗਈ ਹੈ। ਇਸ ਵਿਚ ਸਮੂਹ ਮੰਤਰੀਆਂ ਨੂੰ ਹਾਜ਼ਰ ਰਹਿਣ ਲਈ ਆਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਇਸ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਜਾਰੀ ਹੈ, ਜਿਸ ਨੂੰ ਫਿਲਹਾਲ ਸੋਮਵਾਰ ਤੱਕ ਲਈ ਮੁਲਤਵੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿਚ ਵੱਡੇ ਐਲਾਨ ਕੀਤੇ ਗਏ ਹਨ, ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਦਾ ਬਜਟ 2 ਲੱਖ ਕਰੋੜ ਤੋਂ ਵੱਧ ਹੈ। ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ’ਤੇ ਕੇਂਦਰਿਤ ਰੱਖਿਆ ਗਿਆ ਹੈ।















