ਚੰਡੀਗੜ੍ਹ : ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਵੇਗੀ। ਮੰਤਰੀ ਮੰਡਲ ਦੀ ਸੱਦੀ ਗਈ ਇਸ ਮੀਟਿੰਗ ਬਾਰੇ ਫਿਲਹਾਲ ਅਜੇ ਤੱਕ ਕੋਈ ਏਜੰਡਾ ਜਾਰੀ ਨਹੀਂ ਹੋਇਆ ਹੈ। ਉਂਝ ਕਿਆਸ ਲਗਾਏ ਜਾ ਰਹੇ ਹਨ ਕਿ ਦੀਵਾਲੀ ਤੋਂ ਕੁੱਝ ਦਿਨ ਪਹਿਲਾਂ ਬੁਲਾਈ ਗਈ ਕੈਬਨਿਟ ਦੀ ਮੀਟਿੰਗ ਵਿਚ ਕੋਈ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।















