ਪੰਜਾਬ ਖ਼ਿਲਾਫ਼ ਵੱਡੀ ਸਾਜ਼ਿਸ਼! ਵੱਡੀ ਮਾਤਰਾ ‘ਚ ਲੱਭਿਆ RDX, DGP ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

ਚੰਡੀਗੜ੍ਹ/ਫਿਰੋਜ਼ਪੁਰ : ਪੰਜਾਬ ਪੁਲਸ ਨੇ ਸੂਬੇ ਵਿਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ-ਅਧਾਰਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਇਕ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕਾਂ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਸੰਚਾਲਕ ਹਨ। ਇਨ੍ਹਾਂ ਵੱਲੋਂ ਪਾਕਿਸਤਾਨ ਦੀ ISI ਵੱਲੋਂ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਯੋਜਨਾ ਬਣਾਈ ਗਈ ਸੀ, ਜਿਸ ਨੂੰ ਪੁਲਸ ਵੱਲੋਂ ਨਾਕਾਮ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ 2.8 2.8 ਕਿਲੋਗ੍ਰਾਮ IED (ਇੰਪ੍ਰੋਵਾਈਜ਼ਡ ਵਿਸਫੋਟਕ ਯੰਤਰ) ਬਰਾਮਦ ਕੀਤਾ ਹੈ। ਇਸ ਵਿਚ 1.6 ਕਿੱਲੋਗ੍ਰਾਮ RDX ਵੀ ਸ਼ਾਮਲ ਹੈ। ਇਸ ਦੇ ਨਾਲ ਹੀ 1 ਰਿਮੋਟ ਕੰਟਰੋਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ IED ਕਿਸੇ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ। ਇਸ ਮਾਮਲੇ ਵਿਚ ਵਿਸਫੋਟਕ ਪਦਾਰਥ ਐਕਟ ਦੇ ਤਹਿਤ ਥਾਣਾ SSOC, Mohali ਵਿਖੇ FIR ਦਰਜ ਕੀਤੀ ਗਈ ਹੈ।
ਡੀ.ਜੀ.ਪੀ. ਨੇ ਦੱਸਿਆ ਕਿ NIA ਨੇ ਗੋਲਡੀ ਢਿੱਲੋਂ ‘ਤੇ ₹10 ਲੱਖ ਦਾ ਇਨਾਮ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਪਾਕਿਸਤਾਨ ਦੀ ISI ਦੁਆਰਾ ਸਪਾਂਸਰ ਕੀਤੇ ਗਏ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧ ਨੈਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੇ ਆਪਣੇ ਮਿਸ਼ਨ ਵਿਚ ਦ੍ਰਿੜ ਹੈ।