ਪੰਜਾਬ, ਚੰਡੀਗੜ੍ਹ ਵਿਚ ਆਇਆ ਭੂਚਾਲ, ਘਰਾਂ ‘ਚੋਂ ਬਾਹਰ ਨਿਕਲੇ ਲੋਕ

ਚੰਡੀਗੜ੍ਹ : ਅੱਜ ਪੰਜਾਬ, ਚੰਡੀਗੜ੍ਹ, ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਸੂਤਰਾਂ ਮੁਤਾਬਕ ਪੰਜਾਬ ਵਿਚ ਕਈ ਥਾਈਂ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 12.21 ਮਿੰਟ ‘ਤੇ ਲੱਗੇ ਹਨ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ, ਜਿੱਥੇ ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 5.9 ਮਾਪੀ ਗਈ ਹੈ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਆ ਗਏ। ਫਿਲਹਾਲ ਭੂਚਾਲ ਕਾਰਣ ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ।