ਪੰਜਾਬ ‘ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਚੰਡੀਗੜ੍ਹ- ਪੰਜਾਬ ‘ਚ ਕੜਾਕੇ ਦੀ ਗਰਮੀ ਦਰਮਿਆਨ ਥੋੜ੍ਹੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਅੱਜ ਸ਼ਨੀਵਾਰ ਨੂੰ ਵੀ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਕੁਝ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ ਤੇ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਵੀ ਆ ਸਕਦੀ ਹੈ।
ਇਸ ਦੇ ਬਾਵਜੂਦ, ਅੱਜ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ। ਸੰਗਰੂਰ ਵਿੱਚ ਵੀ ਨੁਕਸਾਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਇਸ ਦੇ ਨਾਲ ਹੀ ਅੱਜ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਅਤੇ ਨਵਾਂਸ਼ਹਿਰ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ।