ਪੰਜਾਬ ‘ਚ ਮੌਸਮ ਨੇ ਲਈ ਕਰਵਟ, ਬਾਰਿਸ਼ ਨਾਲ ਠੰਢ ਵਧੀ

ਚੰਡੀਗੜ੍ਹ : ਪੰਜਾਬ ਵਿਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ| ਅੱਜ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ|
ਅੱਜ ਚੰਡੀਗੜ੍ਹ, ਮੋਹਾਲੀ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਤੇ ਹੋਰਨਾਂ ਇਲਾਕਿਆਂ ਵਿਚ ਦਰਮਿਆਨੀ ਬਾਰਿਸ਼ ਹੋਈ| ਬਾਰਿਸ਼ ਨਾਲ ਸੂਬੇ ਵਿਚ ਠੰਢ ਪਹਿਲਾਂ ਦੇ ਮੁਕਾਬਲੇ ਵਧ ਗਈ ਹੈ| ਇਸ ਤੋਂ ਇਲਾਵਾ ਸਾਰਾ ਦਿਨ ਆਸਮਾਨ ਵਿਚ ਕਾਲੇ ਬੱਦਲ ਛਾਏ ਰਹੇ|