ਪੰਜਾਬ ‘ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ PRTC ਬੱਸ ਪਲਟੀ; ਔਰਤ ਦੀ ਮੌਤ

ਬਠਿੰਡਾ: ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ PRTC ਦੀ ਬੱਸ ਪਲਟਣ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ 1 ਔਰਤ ਦੀ ਮੌਤ ਹੋਣ ਦੀ ਵੀ ਸੂਚਨਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬਠਿੰਡਾ ਦੇ ਰੁਲਦੂ ਸਿੰਘ ਵਾਲਾ ਨੇੜੇ ਵਾਪਰਿਆ। ਹਾਦਸੇ ਵਿਚ 1 ਔਰਤ ਦੀ ਮੌਤ ਹੋ ਗਈ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।