ਚੰਡੀਗੜ੍ਹ: ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਮੀਦਵਾਰ 31 ਮਈ 2022 ਤੱਕ ਨਾਮਜ਼ਦਗੀ ਫਾਰਮ ਭਰ ਸਕਦੇ ਹਨ। ਦੱਸ ਦੇਈਏ ਕਿ ਰਾਜ ਸਭਾ ਦੇ ਪਹਿਲੇ ਚੁਣੇ ਗਏ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਦੇ 4 ਜੁਲਾਈ 2022 ਨੂੰ ਸੇਵਾਮੁਕਤ ਹੋਣ ਕਾਰਨ ਉਨ੍ਹਾਂ ਦੇ ਅਹੁਦਿਆਂ ਦੀ ਮਿਆਦ ਖ਼ਤਮ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਸ਼ਯੂਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ ਹੈ।















