ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ

ਫਿਰੋਜ਼ਪੁਰ : ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ ਛੁੱਟੀਆਂ 12 ਅਗਸਤ ਤੱਕ ਵਧਾ ਦਿੱਤੀਆਂ ਹਨ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ।
ਸਿੱਖਿਆ ਅਫਸਰ ਦੀ ਇਸ ਰਿਪੋਰਟ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ਵਿਚ ਛੁੱਟੀਆਂ ਵਿਚ 12 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ 9 ਅਗਸਤ ਤੱਕ ਛੁੱਟੀ ਰਹੇਗੀ।