ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ,

ਜਲੰਧਰ- ਪੰਜਾਬ ਦੇ ਮੌਸਮ ਫਿਰ ਤੋਂ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 5 ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਕਈ ਹਿੱਸਿਆਂ ‘ਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
16 ਅਗਸਤ ਲਈ ਕੀਤੀ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਸਥਿਤੀ ਆਮ ਰਹਿਣ ਦੀ ਉਮੀਦ ਹੈ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। 17 ਅਗਸਤ ਯਾਨੀ ਕਿ ਭਲਕੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਸੋਮਵਾਰ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
18 ਅਗਸਤ ਮੰਗਲਵਾਰ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ‘ਚ ਭਾਰੀ ਮੀਂਹ ਦੀ ਸੰਭਾਵਨਾ ਦੇ ਚਲਦਿਆਂ ‘ਯੈਲੋ ਅਲਰਟ’ ਜਾਰੀ ਰਹੇਗਾ। ਉਥੇ ਹੀ 19 ਅਤੇ 20 ਅਗਸਤ ਨੂੰ ਪੂਰੇ ਪੰਜਾਬ ‘ਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਕਿਸੇ ਵੀ ਜ਼ਿਲ੍ਹੇ ‘ਚ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਮੀਂਹ ਦੌਰਾਨ ਲੋਕ ਸਾਵਧਾਨੀ ਵਰਤਣ।