ਪੰਜਾਬ ਦੇ ਵੱਡੇ ਹਿੱਸੇ ‘ਚ ਭਾਰੀ ਮੀਂਹ ਦੀ ਚਿਤਾਵਨੀ

ਜਲੰਧਰ- ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੌਸਮ ‘ਚ ਵੱਡੇ ਬਦਲਾਅ ਦੇ ਆਸਾਰ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਸੂਬੇ ਦੇ ਵੱਡੇ ਹਿੱਸੇ ‘ਚ ਬਹੁਤ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤੀ ਗਿਆ ਹੈ। ਇਸੇ ਤਹਿਤ ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਜ਼ਿਲ੍ਹੇ ‘ਚ ਭਾਰੀ ਮੀਂਹ ਪੈਣ ਦੇ ਸੰਭਾਵਨਾ ਹੈ।
ਉੱਥੇ ਹੀ ਕਈ ਇਲਾਕਿਆਂ ‘ਚ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
24 ਅਗਸਤ ਨੂੰ ਵੀ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਮੋਹਾਲੀ ਸਮੇਤ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 25 ਤੇ 26 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ ‘ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।