ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਹੋਇਆ ਦੇਹਾਂਤ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੱਜ ਤੜਕੇ ਦਿੱਲੀ ‘ਚ ਉਨ੍ਹਾਂ ਗ੍ਰਹਿ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ 11 ਵਜੇ ਦਿੱਲੀ ‘ਚ ਹੀ ਲੱਧੀ ਰੋਡ ਸਥਿਤ ਸ਼ਮਸ਼ਾਨ ਘਾਟ ‘ਚ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸੁਰਿੰਦਰ ਸਿੰਗਲਾ ਸਾਲ 2002 ਤੋਂ 2007 ਦੌਰਾਨ ਕੈਪਟਨ ਸਰਕਾਰ ’ਚ ਪੰਜਾਬ ਦੇ ਵਿੱਤ ਮੰਤਰੀ ਰਹੇ।
ਕੈਪਟਨ ਅਮਰਿੰਦਰ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਆਪਣੇ ਦੋਸਤ ਤੇ ਮੇਰੀ ਪਿਛਲੀ ਕੈਬਿਨੇਟ ਵਿੱਚ ਮੇਰੇ ਸਹਿਯੋਗੀ ਸੁਰਿੰਦਰ ਸਿੰਗਲਾ ਦੇ ਦੇਹਾਂਤ ਦੀ ਖ਼ਬਰ ਨਾਲ ਦੁੱਖੀ ਹਾਂ। ਉਨ੍ਹਾਂ ਨੇ ਵਿੱਤ ਮੰਤਰੀ ਰਹਿੰਦਿਆਂ ਬਹੁਤ ਸਾਰੇ ਮਹੱਤਵਪੂਰਨ ਸੁਧਾਰ ਕੀਤੇ।