‘ਪੰਜਾਬ ਵਜ਼ਾਰਤ’ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਮੰਤਰੀਆਂ ਦੀ ਨਾਰਾਜ਼ਗੀ ਵਿਚਾਲੇ ਪੰਜਾਬ ਵਜ਼ਾਰਤ ਦੀ ਬੈਠਕ ਵੀਰਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 3 ਵਜੇ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ।
ਬੈਠਕ ਦੌਰਾਨ ਕੋਰੋਨਾ ਸਮੇਤ ਪੰਜਾਬ ਦੇ ਕਈ ਹੋਰ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਜਾਰੀ ਸੀਤ ਜੰਗ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਇਸ ਸਮੇਂ ਘਮਾਸਾਨ ਛਿੜਿਆ ਹੋਇਆ ਹੈ।