ਪੰਜਾਬ ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ

ਚੰਡੀਗੜ੍ਹ – ਪੰਜਾਬ ਵਿਧਾਨ ਦੇ ਸੈਸ਼ਨ ਦੀ ਕਾਰਵਾਈ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਧੜੱਲੇ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਿਆ। ਮਾਈਨਿੰਗ ‘ਤੇ ਬੋਲਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਜਿਹੜੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਉਸ ਦਾ ਜ਼ਿੰਮੇਵਾਰ ਕਿਸ ਨੂੰ ਠਹਿਰਾਇਆ ਜਾਵੇਗਾ। ਬਾਜਵਾ ਨੇ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ, ਆਖਿਰ ਟੁੱਟੀਆਂ ਸੜਕਾਂ ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਬਾਜਵਾ ਨੇ ਕਿਹਾ ਕਿ ਭਾਵੇਂ ਰੋਪੜ, ਪਠਾਨਕੋਟ, ਲੁਧਿਆਣਾ, ਦਸੂਹਾ ਹੋਵੇ, ਇਨ੍ਹਾਂ ਵਿਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ, ਜਿਨ੍ਹਾਂ ‘ਤੇ ਰੋਜ਼ਾਨਾ ਟਿੱਪਰ, ਟਰੱਕ, ਟਰਾਈਲਾਂ ਸਮੇਤ ਸਵਾਰੀਆਂ ਚੱਲਦੀਆਂ ਹਨ, ਸੜਕਾਂ ਦੀ ਭਰਪਾਈ ਲਈ ਪੈਸੇ ਕਿੱਥੋਂ ਆਉਣਗੇ। ਇਸ ਦੇ ਬਾਅਦ ਮੰਤਰੀ ਖੁੱਡੀਆਂ ਵੱਲੋਂ ਦਿੱਤੇ ਗਏ ਜਵਾਬ ਮਗਰੋਂ ਪੰਜਾਬ ਵਿਧਾਨ ਸਭਾ ‘ਚ ਹੰਗਾਮਾ ਵੇਖਣ ਨੂੰ ਮਿਲਿਆ।