ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿਚ ਅੱਜ ਪੰਜਾਬ ਦਾ ਸਾਲ 2018-19 ਦਾ ਬਜਟ ਪਾਸ ਕਰ ਦਿੱਤਾ ਗਿਆ| ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਨੂੰ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ|
ਵਰਣਨਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ 24 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਸੀ|















