ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਸਭ ਤੋਂ ਪਹਿਲਾਂ ਬੀਤੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਅਤੇ ਸਾਰੀਆਂ ਵਿੱਛੜੀਆਂ ਰੂਹਾਂ ਦੇ ਪਰਿਵਰਾਂ ਨੂੰ ਸ਼ੋਕ ਪ੍ਰਸਤਾਵ ਭੇਜੇ ਗਏ ਹਨ। ਵਿੱਛੜੀਆਂ ਰੂਹਾਂ ਦੀ ਯਾਦ ‘ਚ ਸਦਨ ਅੰਦਰ 2 ਮਿੰਟਾਂ ਦਾ ਮੌਨ ਧਾਰਨ ਕੀਤਾ ਗਿਆ।
ਦੱਸਣਯੋਗ ਹੈ ਕਿ ਸਰਕਾਰ ਵਲੋਂ ਮਜ਼ਦੂਰ ਦਿਵਸ ਦੇ ਮੱਦੇਨਜ਼ਰ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ।















