ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਇਸ ਵਾਰ ਦਸਵੀਂ ਅਤੇ ਬਾਰਵੀਂ ਜਮਾਤ ਦੇ ਆਏ ਮਾੜੇ ਨਤੀਜੇ ਤੋਂ ਬਾਅਦ ਬਲਬੀਰ ਸਿੰਘ ਢੋਲ ਦਾ ਅਸਤੀਫਾ ਆਇਆ ਹੈ|
ਦੱਸਣਯੋਗ ਹੈ ਕਿ ਬਲਬੀਰ ਸਿੰਘ ਢੋਲ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਣੇ ਸਨ|















