ਗੁਰਦਾਸਪੁਰ : ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਕੋਈ ਵੀ ਸੈਂਟਰ ਬੰਦ ਨਾ ਹੋਣ ਦਾ ਐਲਾਨ ਕੀਤਾ ਹੈ। ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਕਿਸੇ ਵੀ ਆਂਗਣਵਾੜੀ ਵਰਕਰ ਦੀ ਨੌਕਰੀ ਨਹੀਂ ਜਾਵੇਗੀ। ਸਿੱਖਿਆ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਲਿਖਤ ਵਿਚ ਭਰੋਸਾ ਦਿੰਦੇ ਹੋਏ ਕਿਹਾ ਹੈ ਕਿ ਕੋਈ ਵੀ ਵਰਕਰ ਨੌਕਰੀ ਤੋਂ ਵਾਂਝਾ ਨਹੀਂ ਹੋਵੇਗਾ ਅਤੇ ਕੋਈ ਵੀ ਸੈਂਟਰ ਸਰਕਾਰ ਬੰਦ ਨਹੀਂ ਕਰੇਗੀ।
ਦੱਸਣਯੋਗ ਹੈ ਕਿ ਆਂਗਣਵਾੜੀ ਵਰਕਰ 22 ਤਾਰੀਕ ਤੋਂ ਭੁੱਖ ਹੜਤਾਲ ‘ਤੇ ਬੈਠੇ ਹੋਏ ਸਨ। ਸਿੱਖਿਆ ਮੰਤਰੀ ਵਲੋਂ ਲਿਖਤ ਵਿਚ ਭਰੋਸਾ ਦੇਣ ਤੋਂ ਬਾਅਦ ਆਂਗਣਵਾੜੀ ਵਰਕਰਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰ ਲਿਆ ਹੈ।















