ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਦਨ ਗਰੇਵਾਲ ਸਮੇਤ 28 ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਹੋਰ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਉਥੇ ਹੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਟੀਮ ਰੰਗਲਾ ਪੰਜਾਬ ਵਿਚ ਸ਼ਾਮਲ ਨਵੇਂ ਸਾਥੀਆਂ ਨੂੰ ਵਧਾਈ…ਆਓ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ। ਜਿਨ੍ਹਾਂ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।















