ਪੰਜ ਤੱਤਾਂ ‘ਚ ਵਿਲੀਨ ਹੋਈ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ

ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਐਤਵਾਰ ਨੂੰ ਅੰਤਿਮ ਸੰਸਕਾਰ ਕੀਤਾ ਗਿਆ। ਦਿੱਲੀ ਦੇ ਨਿਗਮ ਬੋਧ ਘਾਟ ‘ਤੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ ਗਈ। ਸਰਕਾਰੀ ਸਨਮਾਨ ਨਾਲ ਸ਼ੀਲਾ ਨੂੰ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਕਾਂਗਰਸ ਨੇਤਾ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਦਿੱਗਜ਼ ਨੇਤਾ ਸ਼ਾਮਲ ਹੋਏ। ਇੱਥੇ ਦੱਸ ਦੇਈਏ ਕਿ 81 ਸਾਲ ਦੀ ਉਮਰ ‘ਚ ਸ਼ੀਲਾ ਦੀਕਸ਼ਤ ਦਾ ਦਿਲ ਦਾ ਦੌਰਾ ਪੈਣ ਕਾਰਨ ਸ਼ਨੀਵਾਰ ਯਾਨੀ ਕਿ ਕੱਲ ਦਿਹਾਂਤ ਹੋ ਗਿਆ ਸੀ। 3 ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੇ ਦਿਹਾਂਤ ਕਾਰਨ ਦਿੱਲੀ ‘ਚ ਦੋ ਦਿਨ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ। ਗਾਂਧੀ ਪਰਿਵਾਰ ਨਾਲ ਸ਼ੀਲਾ ਦਾ ਕਰੀਬੀ ਰਿਸ਼ਤਾ ਰਿਹਾ ਹੈ।