ਚੰਡੀਗੜ੍ਹ : ਪੰਜਾਬ ਸਿਹਤ ਵਿਭਾਗ ’ਚ 454 ਫਾਰਮੇਸੀ ਅਫਸਰਾਂ ਦੀ ਭਰਤੀ ਲਈ 19 ਜੁਲਾਈ ਨੂੰ ਕਰਵਾਈ ਗਈ ਪ੍ਰੀਖਿਆ ’ਚ ਕਥਿਤ ਪ੍ਰਸ਼ਨ ਪੱਤਰ ਲੀਕ ਤੇ ਸੰਗਠਿਤ ਨਕਲ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਪੁਲਸ ਦੀ ਜਾਂਚ ’ਤੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਸੁਤੰਤਰ ਜਾਂਚ ਦੀ ਮੰਗ ਵਾਲੀ ਪਟੀਸ਼ਨ ’ਤੇ ਸੀ.ਬੀ.ਆਈ. ਤੋਂ ਜਵਾਬ ਮੰਗਿਆ ਹੈ। ਪਟੀਸ਼ਨ ’ਚ ਕਥਿਤ ਅੰਤਰਰਾਜੀ ਗਿਰੋਹ ਦੀਆਂ ਗਤੀਵਿਧੀਆਂ ਦੀ ਨਿਰਪੱਖ ਜਾਂਚ ਦੇ ਨਾਲ ਪ੍ਰੀਖਿਆ ਰੱਦ ਕਰ ਕੇ ਮੁੜ ਕਰਵਾਉਣ ਦੀ ਮੰਗ ਕੀਤੀ ਗਈ ਹੈ।















