ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ’ਤੇ ਚਾਈਨਾ ਮੇਡ ਡਰੋਨ ਬਰਾਮਦ

ਫਿਰੋਜ਼ਪੁਰ : ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ’ਤੇ ਬੀ. ਐੱਸ. ਐੱਫ. ਨੇ ਇਕ ਚਾਈਨਾ ਮੇਡ ਡਰੋਨ ਬਰਾਮਦ ਕੀਤਾ ਹੈ, ਜਿਸ ਸਬੰਧੀ ਬੀ. ਐੱਸ. ਐੱਫ. ਅਧਿਕਾਰੀਆਂ ਵੱਲੋਂ ਦਿੱਤੀ ਗਈ ਲਿਖ਼ਤੀ ਜਾਣਕਾਰੀ ਦੇ ਆਧਾਰ ’ਤੇ ਪੁਲਸ ਨੇ ਥਾਣਾ ਮਮਦੋਟ ’ਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਜਾਣਕਾਰੀ ’ਚ ਕੰਪਨੀ ਕਮਾਂਡਰ ਡੀ. ਟੀ. ਮਲ ਦੋਨਾਂ ਤੇਲੂਮਲ ਬੀ. ਓ. ਪੀ. ਦੇ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਸਰਚ ਆਪਰੇਸ਼ਨ ਚਲਾਉਂਦੇ ਹੋਏ ਡੀਜੇ ਵਨ ਮੈਵਿਕ ਫੋਰ ਪ੍ਰੋ ਚਾਈਨਾ ਮੇਡ ਛੋਟਾ ਡਰੋਨ ਬਰਾਮਦ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨੂੰ ਲੈ ਕੇ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।