ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰੀ ਤੋਂ ਦਿੱਤਾ ਅਸਤੀਫ਼ਾ

Image Courtesy :jagbani(punjabkesar)

ਤਲਵੰਡੀ ਸਾਬੋ : 10 ਨਵੰਬਰ 2015 ਨੂੰ ਅੰਮ੍ਰਿਤਸਰ ਦੇ ਚੱਬਾ ਚ ਹੋਏ ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਤਕ ਹੋਏ। ਇਸ ਮੌਕੇ ਉਨ੍ਹਾਂ ਨੇ ਜਥੇਦਾਰੀ ਤੋਂ ਅਸਤੀਫ਼ਾ ਬੇਨਤੀ ਪੱਤਰ ਦੇ ਰੂਪ ‘ਚ ਦੇ ਦਿੱਤਾ। ਇਸ ਮੌਕੇ ਉਨ੍ਹਾਂ ਨੇ ਜਥੇਦਾਰੀ ਤੋਂ ਅਸਤੀਫ਼ਾ ਬੇਨੀ ਪੱਤਰ ਰੂਪ ‘ਚ ਦੇ ਦਿੱਤਾ। ਉਨ੍ਹਾਂ ਨੇ ਅਸਤੀਫ਼ਾ ਦਿੰਦਿਆਂ ਸਰਬੱਤ ਖ਼ਾਲਸਾ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਨੂੰ ਜਥੇਦਾਰੀ ਦਿੱਤੀ ਜਾਵੇ।
ਇਥੇ ਦੱਸ ਦੇਈਏ ਕਿ ਬੀਤੀ 13 ਅਗਸਤ ਨੂੰ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਚੁਣਿਆ ਗਿਆ ਸੀ। ਦਾਦੂਵਾਲ ਨੇ ਸਿਰਫ਼ 2 ਵੋਟਾਂ ਦੇ ਫ਼ਰਕ ਨਾਲ ਇਹ ਪ੍ਰਧਾਨਗੀ ਹਾਸਲ ਕੀਤੀ ਸੀ। ਇਥੇ ਦਾਦੂਵਾਲ ਦਾ ਮੁਕਾਬਲਾ ਝੀਂਡਾ ਗਰੁੱਪ ਦੇ ਜਸਬੀਰ ਸਿੰਘ ਨਾਲ ਸੀ।
News Credit :jagbani(punjabkesar)