ਫਤਿਹਗੜ੍ਹ ਸਾਹਿਬ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਟਿਕਟ ਨਾ ਮਿਲਣ ਕਰਕੇ ਬਾਗੀ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਖਿਲਾਫ ਸਖਤ ਕਾਰਵਾਈ ਕਰਨ ਦਾ ਇਸ਼ਾਰਾ ਕੀਤਾ ਹੈ। ਕੈਪਟਨ ਹਲਕਾ ਬੱਸੀ ਪਠਾਣਾ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪੁੱਜੇ ਹੋਏ ਸਨ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਬਾਦਲ ਸਰਕਾਰ ਦੀ ਨੁਕਤਾਚੀਨੀ ਕਰਨ ਦਾ ਮੌਕਾ ਨਹੀਂ ਖੁੰਝਿਆ, ਉਥੇ ਹੀ ਬਾਗੀ ਕਾਂਗਰਸੀਆਂ ਨਾਲ ਵੀ ਸਖਤੀ ਨਾਲ ਨਜਿੱਠਣ ਦੀ ਗੱਲ ਆਖੀ ਹੈ।
ਇਸ ਦੌਰਾਨ ਕਈ ਆਗੂਆਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ, ਜਿਨ੍ਹਾਂ ਨੂੰ ਪਾਰਟੀ ਵਿਚ ਆਉਣ ‘ਤੇ ਗੁਰਪ੍ਰੀਤ ਸਿੰਘ ਨੇ ਸਨਮਾਨਿਤ ਕੀਤਾ।















