ਚੰਡੀਗੜ੍ਹ: ਪੰਜਾਬ ਦੀਆਂ 21 ਜਥੇਬੰਦੀਆਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਭਵਨ ਵਿੱਚ ਹੋਈ ਇਸ ਮੁਲਾਕਾਤ ਵਿੱਚ ਠੇਕੇ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਪਰ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਵੀ ਜਥੇਬੰਦੀਆਂ ਸੰਤੁਸ਼ਟ ਨਹੀਂ ਹਨ।
ਜਥੇਬੰਦੀ ਦੇ ਕੋਆਰਡੀਨੇਟਰ ਹਰਜੀਤ ਸਿੰਘ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਵੀ ਸੰਤੁਸ਼ਟ ਨਹੀਂ। ਜ਼ਿਆਦਾਤਰ ਜਥੇਬੰਦਿਆਂ ਆਉਟਸੋਰਸ ਵਾਲੀਆਂ ਹਨ। ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਪਸ਼ੱਟ ਕਹਿ ਦਿੱਤਾ ਕਿ ਸਿਰਫ਼ 3 ਸਾਲ ਤੋਂ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਹਰਜੀਤ ਸਿੰਘ ਨੇ ਕਿਹਾ ਕਿ ਹੁਣ ਇੱਕ ਬੈਠਕ ਤੋਂ ਬਾਅਦ ਹੀ ਜਥੇਬੰਦੀ ਵੱਲੋਂ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।














