ਬਾਦਲ ਵੱਲੋਂ ਚਾਰ ਜ਼ਿਲਿਆਂ ਵਿੱਚ ਬੇਹਤਰੀਨ ਸਿਹਤ ਸੇਵਾਵਾਂ ਦੀ ਨਿਵੇਕਲੀ ਪ੍ਰਣਾਲੀ ਨੂੰ ਪ੍ਰਵਾਨਗੀ

3ਚੰਡੀਗੜ : ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਰਾਜ ਵਿੱਚ ਆਹਲਾ ਸਿਹਤ ਸੇਵਾਵਾਂ ਢਾਂਚੇ ਦੀ ਕਾਇਮੀ ਲਈ ਮਾਝੇ ਵਿੱਚ ਤਰਨ ਤਾਰਨ, ਮਾਲਵੇ ਵਿੱਚ ਮੁਕਤਸਰ ਤੇ ਬਰਨਾਲਾ ਅਤੇ ਦੋਆਬੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿੱਚ ਮੌਜੂਦਾ ਮੈਡੀਕਲ ਸੇਵਾਵਾਂ ਢਾਂਚੇ ਨੂੰ ਅਪਗਰੇਡ ਕਰਨ ਲਈ ਵਿਸ਼ੇਸ਼ ਖਾਕੇ ਨੂੰ ਪ੍ਰਵਾਨਗੀ ਦਿੱਤੀ ਹੈ।
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿੱਚ ਮਾਡਲ ਸਿਹਤ ਜ਼ਿਲੇ ਦੀ ਅਜਮਾਇਸ਼ ਦਾ ਅੱਜ ਉੱਚ ਤਾਕਤੀ ਮੀਟਿੰਗ ਦੌਰਾਨ ਚੰਡੀਗੜ• ਵਿਖੇ ਮੁਲਾਂਕਣ ਕਰਦੇ ਹੋਏ ਮੁੱਖ ਮੰਤਰੀ ਨੇ ਆਖਿਆ ਕਿ ਨਵਾਂਸ਼ਹਿਰ ਮਾਡਲ ਨੂੰ ਮਾਲਵਾ ਅਤੇ ਮਾਝਾ ਖੇਤਰਾਂ ਵਿੱਚ ਵੀ ਸਿਹਤ ਸੇਵਾਵਾਂ ਢਾਂਚੇ ਵਿੱਚ ਸੁਧਾਰ ਲਿਆਉਣ ਦੇ ਮੰਤਵ ਨਾਲ ਲਾਗੂ ਕੀਤਾ ਜਾਵੇ। ਸ. ਬਾਦਲ ਵੱਲੋਂ ਪੰਜਾਬ ਸਰਕਾਰ ਦੇ ਸਿਹਤ ਸੇਵਾਵਾਂ ਬਾਰੇ ਸਲਾਹਕਾਰ ਡਾ. ਕੇ.ਕੇ. ਤਲਵਾੜ ਦੀ ਅਗਵਾਈ ਹੇਠ ਸਿਹਤ ਅਤੇ ਮੈਡੀਕਲ ਸਿੱਖਿਆ ‘ਤੇ ਬਣਾਈ ਗਈ ਇੱਕ ਟਾਸਕ ਫ਼ੋਰਸ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ•ੇ ਨੂੰ ਮਾਡਲ ਸਿਹਤ ਜ਼ਿਲ•ੇ ਵਜੋਂ ਪਰਖਣ ਦੀ ਜ਼ਿੰਮੇਂਵਾਰੀ ਸੌਂਪੀ ਗਈ ਸੀ।
ਮੁੱਖ ਮੰਤਰੀ ਸ. ਬਾਦਲ ਨੇ ਮੀਟਿੰਗ ਦੌਰਾਨ ਰਾਜ ਦੇ ਸਰਕਾਰੀ ਹਸਪਤਾਲਾਂ ਤੇ ਮੁਢਲੇ ਸਿਹਤ ਕੇਂਦਰਾਂ ਵਿੱਚ ਨਿਰਵਿਘਨ ਅਤੇ ਬੇਹਤਰੀਨ ਮੈਡੀਕਲ ਸੇਵਾਵਾਂ ਦੇਣ ਲਈ ਲੋੜੀਂਦੇ ਡਾਕਟਰਾਂ ਦੀ ਭਰਤੀ ਨੂੰ ਵੀ ਪ੍ਰਵਾਨਗੀ ਦਿੱਤੀ। ਉਨ•ਾਂ ਨੇ ਪੇਂਡੂ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੈਰਾ ਮੈਡੀਕਲ ਸਟਾਫ਼ ਖਾਸ ਕਰ ਨਰਸਾਂ ਦੀ ਭਰਤੀ ਲਈ ਵੀ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਸਿਹਤ ਨੂੰ ਮੈਡੀਕਲ ਅਫ਼ਸਰਾਂ ਦੀ ਭਰਤੀ ਲਈ ਵਿਆਪਕ ਯੋਜਨਾ ਤਿਆਰ ਕਰਕੇ ਅਗਲੀ ਕੈਬਿਨਟ ਮੀਟਿੰਗ ਵਿੱਚ ਮਨਜ਼ੂਰ ਕਰਵਾਉਣ ਲਈ ਆਖਿਆ। ਇਸ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਡਾਕਟਰਾਂ ਦੀ ਭਰਤੀ ਪ੍ਰਕਿਰਿਆ 31 ਮਾਰਚ 2016 ਤੱਕ ਹਰ ਹੀਲੇ ਪੂਰੀ ਕਰ ਲਈ ਜਾਵੇਗੀ। ਸਿਹਤ ਵਿਭਾਗ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਜਲੰਧਰ ਨੂੰ ਆਦੇਸ਼ ਦਿੱਤੇ ਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਨੂੰ ਮਾਡਲ ਸਿਹਤ ਜ਼ਿਲ•ੇ ਵਜੋਂ ਵਿਕਸਿਤ ਕਰਨ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੀ ਕਾਇਮੀ ਲਈ 28 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ।
ਮੁੱਖ ਮੰਤਰੀ ਨੇ ਇੱਛਾ ਪ੍ਰਗਟਾਈ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ•ੇ ਨੂੰ ਮਾਡਲ ਸਿਹਤ ਜ਼ਿਲ•ੇ ਵਜੋਂ ਵਿਕਸਿਤ ਕਰਨ ਲਈ ਤਿਆਰ ਕੀਤੇ ਗਏ ਖਾਕੇ ਨੂੰ ਤਰਨ ਤਾਰਨ, ਮੁਕਤਸਰ ਤੇ ਬਰਨਾਲਾ ਜ਼ਿਲਿ•ਆਂ ਵਿੱਚ ਵੀ ਸਿਹਤ ਸੇਵਾਵਾਂ ਵਿੱਚ ਇੱਕਸਾਰਤਾ ਲਿਆਉਣ ਲਈ ਇੰਨ-ਬਿੰਨ ਲਾਗੂ ਕੀਤਾ ਜਾਵੇ। ਮੁੱਖ ਮੰਤਰੀ ਨੇ ਜ਼ਿਲ•ਾ ਹਸਪਤਾਲ ਵਿੱਚ ਅੱਠ ਤੋਂ ਦਸ ਕਮਰਿਆਂ ਦੇ ਹੋਸਟਲ ਦੀ ਉਸਾਰੀ ਨੂੰ ਵੀ ਪ੍ਰਵਾਨਗੀ ਦਿੰਦਿਆਂ ਆਖਿਆ ਕਿ ਇਸ ਨਾਲ ਡਾਕਟਰਾਂ ਨੂੰ ਬਿਮਾਰ ਮਾਨਵਤਾ ਦੀ ਸੇਵਾ ਕਰਨ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਵਿੱਚ ਮੱਦਦ ਮਿਲੇਗੀ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਸਿਵਲ ਸਰਜਨ ਦਫ਼ਤਰ ਨੂੰ ਜ਼ਿਲ•ਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਤਬਦੀਲ ਕਰਨ ਦੇ ਦੀ ਤਜ਼ਵੀਜ਼ ਨਾਲ ਮੌਜੂਦਾ ਸਿਵਲ ਸਰਜਨ ਦਫ਼ਤਰ ਵਾਲੀ ਚਾਰ ਏਕੜ ਥਾਂ ‘ਤੇ ਪੁੱਡਾ ਦੀ ਸਲਾਹ ਨਾਲ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਲਈ ਰਿਹਾਇਸ਼ ਤਿਆਰ ਕਰਨ ਲਈ ਮਾਸਟਰ ਪਲਾਨ ਬਣਾਉਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਜ਼ਿਲ•ਾ ਹਸਪਤਾਲ ਨਵਾਂਸ਼ਹਿਰ ਤੱਕ ਲੋਕਾਂ ਦੀ ਸੁਖਾਵੀਂ ਆਵਾਜਾਈ ਲਈ ਰੈੱਡ ਕਰਾਸ ਸੁਸਾਇਟੀ ਦੀ ਸਰਪ੍ਰਸਤੀ ਵਿੱਚ ਲੋਕਲ ਬੱਸ ਸੇਵਾ ਸ਼ੁਰੂ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ।
ਸ. ਬਾਦਲ ਨੇ ਸਿਹਤ ਵਿਭਾਗ ਨੂੰ ਭਾਰਤੀ ਜਨਤਕ ਸਿਹਤ ਸੇਵਾ ਮਿਆਰਾਂ ਅਨੁਸਾਰ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਪੂਰੀਆਂ ਕਰਨ ਲਈ ਸਰਲ ਤੇ ਸੰਖੇਪ ਤਜ਼ਵੀਜ਼ ਭੇਜਣ ਲਈ ਵੀ ਆਖਿਆ।
ਡਾ. ਕੇ. ਕੇ. ਤਲਵਾੜ ਨੇ ਇਸ ਮੌਕੇ ਦੱਸਿਆ ਕਿ ਬਲਾਚੌਰ ਵਿਖੇ ਪੀ.ਜੀ.ਆਈ. ਸੈਂਟਰ ਦੀ ਕਾਇਮੀ ਲਈ ਢੁਕਵਾਂ ਬੁਨਿਆਦੀ ਢਾਂਚਾ ਮੌਜੂਦ ਹੈ ਅਤੇ ਇਸ ਦੀ ਕਾਇਮੀ ਨਾਲ ਕੰਢੀ ਇਲਾਕੇ ਦੇ ਲੋਕਾਂ ਨੂੰ ਬਹੁਤ ਹੀ ਵਧੀਆ ਮੈਡੀਕਲ ਸੇਵਾਵਾਂ ਦਿੱਤੀਆਂ ਜਾ ਸਕਣਗੀਆਂ।
ਮੀਟਿੰਗ ਵਿੱਚ ਸ਼ਾਮਿਲ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮੌਕੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ•ੇ ਲਈ ਆਧੁਨਿਕ ਜੀਵਨ ਬਚਾਊ ਸਹੂਲਤਾਂ ਨਾਲ ਲੈਸ ਐਂਬੂਲੈਂਸ ਲਈ 35 ਲੱਖ ਰੁਪਏ ਆਪਣੇ ਐਮ.ਪੀ. ਲੈਡ ਫ਼ੰਡ ਵਿੱਚੋਂ ਦੇਣ ਦੀ ਪੇਸ਼ਕਸ਼ ਵੀ ਕੀਤੀ।
ਮੀਟਿੰਗ ਵਿੱਚ ਮਾਰਕਫ਼ੈਡ ਦੇ ਚੇਅਰਮੈਨ ਜਰਨੈਲ ਸਿੰਘ ਵਾਹਦ, ਪੰਜਾਬ ਸਰਕਾਰ ਦੇ ਸਿਹਤ ਮਾਮਲਿਆਂ ‘ਤੇ ਸਲਾਹਕਾਰ ਡਾ. ਕੇ. ਕੇ. ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਵਿੰਨੀ ਮਹਾਜਨ, ਸਕੱਤਰ ਸਿਹਤ ਤੇ ਮੈਡੀਕਲ ਸਿੱਖਿਆ ਹੁਸਨ ਲਾਲ, ਵਿਸ਼ੇਸ਼ ਸਕੱਤਰ ਸਿਹਤ ਵਿਕਾਸ ਗਰਗ, ਡਿਪਟੀ ਕਮਿਸ਼ਨਰ ਏ.ਪੀ.ਐਸ. ਵਿਰਕ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਐਚ.ਐਸ. ਬਾਲੀ, ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਮਨਿੰਦਰ ਮਿਨਹਾਸ ਅਤੇ ਐਸੋਸੀਏਟ ਪ੍ਰੋਫ਼ੈਸਰ, ਜਨ ਸਿਹਤ ਵਿਭਾਗ, ਪੀ.ਜੀ.ਆਈ. ਡਾ. ਤਰਨਦੀਪ ਸਿੰਘ ਵੀ ਮੌਜੂਦ ਸਨ।