ਬਾਰਡਰ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਸ ਤੇ BSF ਦੀ ਬੈਠਕ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਅੰਮ੍ਰਿਤਸਰ : ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਸ ਹਮੇਸ਼ਾ ਮੁਸਤੈਦ ਰਹੀ ਹੈ। ਇਸ ਦੇ ਮੱਦੇਨਜ਼ਰ ਡੀ. ਜੀ. ਪੀ. ਗੌਰਵ ਯਾਦਵ ਦੀ ਪਹਿਲ ‘ਤੇ ਬਾਰਡਰ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਦੀ ਬੈਠਕ ਹੋਣ ਜਾ ਰਹੀ ਹੈ।
ਇਹ ਬੈਠਕ ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੀ ਅਗਵਾਈ ‘ਚ ਹੋਵੇਗੀ, ਜੋ ਕਿ ਖ਼ਾਸ ਅੰਮ੍ਰਿਤਸਰ ‘ਚ ਰੱਖੀ ਗਈ ਹੈ। ਇਸ ਬੈਠਕ ਦੌਰਾਨ ਸੀ. ਸੀ. ਟੀ. ਵੀ., ਡਰੋਨ ਗਤੀਵਿਧੀਆਂ, ਡਰੱਗ ਮਾਫ਼ੀਆ ਸਬੰਧੀ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ।