ਬਾਰ ‘ਚ ਦਾਖਲ ਹੋਏ ਹਥਿਆਰਬੰਦ ਵਿਅਕਤੀ, 5 ਲੋਕਾਂ ਨੂੰ ਗੋਲੀਆਂ ਨਾਲ ਭੁੰਨ੍ਹਿਆ

ਮੈਕਸੀਕੋ ਸਿਟੀ – ਮੈਕਸੀਕੋ ਦੇ ਦੱਖਣ-ਪੂਰਬੀ ਤਬਾਸਕੋ ਰਾਜ ਦੀ ਰਾਜਧਾਨੀ ਵਿਲਾਹੇਰਮੋਸਾ ਵਿਚ ਇਕ ਬਾਰ ਵਿਚ ਹਥਿਆਰਬੰਦ ਵਿਅਕਤੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਸ਼ਨੀਵਾਰ ਰਾਤ ਨੂੰ ਵਾਪਰੀ ਘਟਨਾ ਤੋਂ ਬਾਅਦ ਰਾਜ ਸਰਕਾਰ ਦੇ ਬੁਲਾਰੇ ਫਰਨਾਂਡੋ ਵਾਜ਼ਕੁਏਜ਼ ਰੋਸਾਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜ ਅਤੇ ਸੰਘੀ ਬਲਾਂ ਨੇ ਵਿਲਾਹੇਰਮੋਸਾ ਦੇ ਤਾਮੂਲਟੇ ਇਲਾਕੇ ਦੇ ਬਾਰ ਵਿੱਚ 5 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਲਈ ਜ਼ਿੰਮੇਵਾਰ ਲੋਕਾਂ ਦੀ ਭਾਲ ਲਈ ਇੱਕ ਮੁਹਿੰਮ ਚਲਾਈ ਹੈ। ਬੁਲਾਰੇ ਨੇ ਦੱਸਿਆ ਕਿ ਗੋਲੀਬਾਰੀ ‘ਚ 7 ਲੋਕ ਜ਼ਖਮੀ ਵੀ ਹੋਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।