ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਜਗਤ ਦੇ ਦਿੱਗਜ ਗਾਇਕ ਬੱਬੂ ਮਾਨ ਅਕਸਰ ਆਪਣੀ ਗਾਇਕੀ ਅਤੇ ਅੰਦਾਜ਼ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਆਪਣੀ ਸ਼ਾਨਦਾਰ ਫਿਟਨੈੱਸ ਕਾਰਨ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੱਬੂ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਹ ਮਾਨ ਦੀ ਸਰੀਰਕ ਤਬਦੀਲੀ ਦੇਖ ਕੇ ਪੂਰੀ ਤਰ੍ਹਾਂ ਹੈਰਾਨ ਰਹਿ ਗਏ।
ਮਜੀਠੀਆ ਦੀ ਪ੍ਰਤੀਕਿਰਿਆ
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਜਾਣਕਾਰੀ ਮੁਤਾਬਕ, ਬਿਕਰਮ ਮਜੀਠੀਆ ਨੇ ਬੱਬੂ ਮਾਨ ਦੀ ਫਿਟਨੈੱਸ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਪਹਿਲੀ ਨਜ਼ਰ ਵਿੱਚ ਪਛਾਣ ਹੀ ਨਹੀਂ ਸਕੇ। ਮਾਨ ਦੀ ਨਵੀਂ ਲੁੱਕ ਅਤੇ ਫਿਟ ਸਰੀਰ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬਿਕਰਮ ਮਜੀਠੀਆ ਅਤੇ ਬੱਬੂ ਮਾਨ ਨੇ ਇੱਕ-ਦੂਜੇ ਨੂੰ ਘੁੱਟ ਕੇ ਜੱਫੀ ਵੀ ਪਾਈ।















