ਬਿਹਾਰ : ਬੰਬ ਧਮਾਕੇ ‘ਚ ਇਕ ਵਿਅਕਤੀ ਦੀ ਮੌਤ, ਤਿੰਨ ਜ਼ਖ਼ਮੀ

2ਪਟਨਾ  : ਬਿਹਾਰ ਦੇ ਸਾਸਾਰਾਮ ਕੋਰਟ ਨੇੜੇ ਅੱਜ ਹੋਏ ਇਕ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬੰਬ ਨੂੰ ਇਕ ਮੋਟਰਸਾਈਕਲ ਦੀ ਡਿੱਗੀ ਵਿਚ ਛੁਪਾ ਕੇ ਰੱਖਿਆ ਗਿਆ ਸੀ। ਇਸ ਧਮਾਕੇ ਕਾਰਨ ਹੋਰ ਵਾਹਨਾਂ ਨੂੰ ਵੀ ਨੁਕਸਾਨ ਪੁੱਜਾ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।