ਬੁਢਾਪਾ, ਵਿਧਵਾ ਤੇ ਅਪੰਗ ਵਿਅਕਤੀਆਂ ਦੀ ਪੈਨਸ਼ਨ ਰਾਸ਼ੀ ਹੋਈ ਦੁਗਣੀ

4ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਲੋੜਵੰਦ ਵਰਗਾਂ ਦੀ ਭਲਾਈ ਲਈ ਇਕ ਵੱਡਾ ਫੈਸਲਾ ਲੈਂਦਿਆਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸ਼ਰਿਤ ਇਸਤਰੀਆਂ, ਅਪੰਗ ਵਿਅਕਤੀਆਂ ਅਤੇ ਆਸ਼ਰਿਤ ਬੱਚਿਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ ਦੋਗੁਣਾ ਕਰਦਿਆਂ 250 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।
ਸਰਕਾਰੀ ਬੁਲਾਰੇ ਅਨੁਸਾਰ ਵਿੱਤੀ ਸਹਾਇਤਾ ਰਾਸ਼ੀ ਵਿੱਚ ਕੀਤਾ ਇਹ ਵਾਧਾ 1 ਜਨਵਰੀ 2016 ਤੋਂ ਲਾਗੂ ਹੋਵੇਗਾ। ਇਸ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।