ਬੰਟੀ ਰੋਮਾਣਾ ਹੱਥ ਯੂਥ ਅਕਾਲੀ ਦਲ ਦੀ ਕਮਾਨ, ਬਣੇ ਪੰਜਾਬ ਪ੍ਰਧਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਪ੍ਰਧਾਨ ਐਲਾਨਿਆ ਗਿਆ ਹੈ, ਜਿਸ ਤੋਂ ਬਾਅਦ ਹੁਣ ਯੂਥ ਅਕਾਲੀ ਦਲ ਦੀ ਕਮਾਨ ਬੰਟੀ ਰੋਮਾਣਾ ਦੇ ਹੱਥਾਂ ‘ਚ ਆ ਗਈ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦੇ ਪ੍ਰਧਾਨ ਹਨ। ਸੁਖਬੀਰ ਬਾਦਲ ਨੇ ਅੱਜ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਸੀ, ਜਿਸ ਦੌਰਾਨ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ।