ਗੁਰਦਾਸਪੁਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ 24 ਦਿਨਾਂ ਤੋਂ ਬੀ. ਐਸ. ਐਨ. ਐਲ. ਟਾਵਰ ‘ਤੇ ਬੈਠੇ ਇਕ ਬੇਰੁਜ਼ਗਾਰ ਅਧਿਆਪਕ ਨਾਲ ਫੋਨ ‘ਤੇ ਗੱਲਬਾਤ ਕੀਤੀ ਗਈ। ਭਗਵੰਤ ਮਾਨ ਨੇ ਫੋਨ ‘ਤੇ ਗੁਰਦਾਸਪੁਰ ਦੇ ਰਹਿਣ ਵਾਲੇ ਸੁਰਿੰਦਰ ਪਾਲ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ।
ਉਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਸੁਰਿੰਦਰਪਾਲ ਕੋਲ ਨੂੰ ਮਿਲਣ ਲਈ ਟਾਵਰ ‘ਤੇ ਚੜ੍ਹਨਗੇ ਅਤੇ ਆਪਣੇ ਹੱਥਾਂ ਨਾਲ ਉਨ੍ਹਾਂ ਨੂੰ ਰੋਟੀ ਖਵਾਉਣਗੇ।















