ਨੈਸ਼ਨਲ ਡੈਸਕ- ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ‘ਚ ‘ਮੰਕੀ ਫੀਵਰ’ ਦੇ ਨਾਂ ਨਾਲ ਮਸ਼ਹੂਰ ਕਿਆਸਨੂਰ ਫੋਰੈਸਟ ਡਿਜ਼ੀਜ਼ (KFD) ਕਾਰਨ ਇਕ 57 ਸਾਲਾ ਔਰਤ ਦੀ ਮੌਤ ਤੋਂ ਬਾਅਦ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਗਈ ਹੈ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਔਰਤ ਉੱਤਰ ਕੰਨੜ ਜ਼ਿਲ੍ਹੇ ਦੀ ਵਸਨੀਕ ਸੀ, ਜੋ ਵਾਇਰਸ ਪ੍ਰਭਾਵਿਤ ਖੇਤਰਾਂ ਵਿਚੋਂ ਇਕ ਹੈ।
ਸਿਹਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ KFD ਕਾਰਨ ਇਕ ਹੋਰ ਮੌਤ ਦੀ ਸੂਚਨਾ ਮਿਲੀ ਹੈ। ਸ਼ਿਵਮੋਗਾ ਵਿਚ ਇਕ 57 ਸਾਲਾ ਔਰਤ ਦੀ ਮੌਤ ਹੋ ਗਈ। ਉਹ ਪਿਛਲੇ 20 ਦਿਨਾਂ ਤੋਂ ਆਈ. ਸੀ. ਯੂ. ਵਿਚ ਦਾਖਲ ਸੀ ਅਤੇ ਵੈਂਟੀਲੇਟਰ ਸਪੋਰਟ ‘ਤੇ ਸੀ। ਉਸ ਨੂੰ ਕਈ ਸਮੱਸਿਆਵਾਂ ਸਨ। ਇਸ ਵਾਇਰਸ ਕਾਰਨ ਸੂਬੇ ‘ਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਹੁਣ 4 ਹੋ ਗਈ ਹੈ।
ਅਧਿਕਾਰੀਆਂ ਮੁਤਾਬਕ KFD ਕਿਲਨੀ ਨਾਮਕ ਜੀਵ ਦੇ ਕੱਟਣ ਨਾਲ ਫੈਲਦਾ ਹੈ ਜੋ ਆਮ ਤੌਰ ‘ਤੇ ਬਾਂਦਰਾਂ ਵਿਚ ਪਾਇਆ ਜਾਂਦਾ ਹੈ। ਇਹ ਜੀਵ ਮਨੁੱਖਾਂ ਨੂੰ ਕੱਟਦਾ ਹੈ, ਜਿਸ ਨਾਲ ਇਨਫੈਕਸ਼ਨ ਹੋ ਜਾਂਦੀ ਹੈ। ਕੱਟੇ ਗਏ ਪਸ਼ੂਆਂ ਦੇ ਸੰਪਰਕ ਵਿਚ ਆਉਣ ਨਾਲ ਮਨੁੱਖ ਵੀ ਇਸ ਬੀਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ। ਦੱਸ ਦੇਈਏ ਕਿ ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਬੇਹੱਦ ਜਾਨਲੇਵਾ ਵਾਇਰਸ ਹੈ। ਇਸ ਵਾਇਰਸ ਕਾਰਨ ਭਾਰਤ ਹੀ ਨਹੀਂ ਸਗੋਂ ਦੁਨੀਆ ਦੇ ਵੱਡੇ-ਵੱਡੇ ਮੁਲਕ ਵੀ ਲਪੇਟ ‘ਚ ਆਏ ਸਨ। ਇਹ ਵਾਇਰਸ ਚੀਨ ਤੋਂ ਫੈਲਿਆ ਸੀ।















