ਨੈਸ਼ਨਲ ਡੈਸਕ- ਬੀਤੀ ਰਾਤ ਭਾਰਤ ਨੇ ਪਾਕਿਸਤਾਨੀ ਫ਼ੌਜ ਵੱਲੋਂ ਹਮਲੇ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਪਾਕਿਸਤਾਨੀ ਡਰੋਨ ਹਮਲਿਆਂ ਨੂੰ ਭਾਰਤ ਦੇ ਸ਼ਾਨਦਾਰ ਏਅਰ ਡਿਫੈਂਸ ਸਿਸਟਮ ਐੱਸ-400 ਨੇ ਬੁਰੀ ਤਰ੍ਹਾਂ ਨਾਲ ਨਾਕਾਮ ਕਰ ਦਿੱਤਾ, ਜਿਸ ਮਗਰੋਂ ਭਾਰਤ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਪਾਕਿਸਤਾਨੀ ਹਮਲਿਆਂ ਦਾ ਮੂੰਹਤੋੜ ਜਵਾਬ ਦਿੱਤਾ।
ਇਸ ਮਗਰੋਂ ਹੁਣ ਭਾਰਤੀ ਫ਼ੌਜ ਨੇ ਇਕ ਵੀਡੀਓ ਜਾਰੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਪਾਕਿਸਤਾਨ ‘ਚ ਹਮਲੇ ਦੀ ਇਕ ਛੋਟੀ ਜਿਹੀ ਝਲਕ ਦਿਖਾਈ ਹੈ। ਇਸ ਵੀਡੀਓ ਦੇ ਨਾਲ ਉਨ੍ਹਾਂ ਲਿਖਿਆ, ”ਪਾਕਿਸਤਾਨੀ ਹਥਿਆਰਬੰਦ ਬਲਾਂ ਨੇ 8 ਅਤੇ 9 ਮਈ 2025 ਦੀ ਵਿਚਕਾਰਲੀ ਰਾਤ ਨੂੰ ਪੂਰੀ ਪੱਛਮੀ ਸਰਹੱਦ ‘ਤੇ ਡਰੋਨ ਅਤੇ ਹੋਰ ਹਥਿਆਰਾਂ ਦੀ ਵਰਤੋਂ ਕਰਕੇ ਕਈ ਹਮਲੇ ਕੀਤੇ। ਪਾਕਿਸਤਾਨੀ ਫੌਜਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਕਈ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ।
ਡਰੋਨ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ ਅਤੇ ਸੀਜ਼ਫਾਇਰ ਨੂੰ ਵੀ ਢੁਕਵਾਂ ਜਵਾਬ ਦਿੱਤਾ ਗਿਆ। ਭਾਰਤੀ ਫੌਜ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਵਚਨਬੱਧ ਹੈ। ਸਾਰੇ ਨਾਪਾਕ ਮਨਸੂਬਿਆਂ ਦਾ ਜ਼ੋਰਦਾਰ ਜਵਾਬ ਦਿੱਤਾ ਜਾਵੇਗਾ।”