ਤਰਨਤਾਰਨ -ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ. ਵੱਲੋਂ ਇਕ ਪਿਸਤੌਲ 9 ਐੱਮ.ਐੱਮ, 3 ਰੌਂਦ ਅਤੇ 164 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬੀ. ਓ. ਪੀ. ਕਲਸੀਆਂ ਵਿਖੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਜਦੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਵੱਲੋਂ ਇਕ ਪੈਕਟ ਬਰਾਮਦ ਕੀਤਾ ਗਿਆ, ਜਿਸ ਵਿਚ ਇਕ ਪਿਸਤੌਲ 9 ਐੱਮ.ਐੱਮ, 3 ਰੌਂਦ ਅਤੇ 164 ਗ੍ਰਾਮ ਹੈਰੋਇਨ ਮੌਜੂਦ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।















