ਭਾਰਤ-ਪਾਕਿ ‘ਚ ਤਣਾਅ, ਜੰਮੂ ਦੇ ਸਕੂਲ ਬੰਦ, ਪ੍ਰੀਖਿਆ ਮੁਲਤਵੀ

ਜੰਮੂ— ਭਾਰਤ-ਪਾਕਿਸਤਾਨ ਦਰਮਿਆਨ ਵਧਦੇ ਤਣਾਅ ਦੇ ਮੱਦਨੇਜ਼ਰ ਸਥਾਨਕ ਪ੍ਰਸ਼ਾਸਨ ਨੇ ਵੀਰਵਾਰ ਨੂੰ ਜੰਮੂ ਦੇ ਸਰਹੱਦੀ ਖੇਤਰਾਂ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਅਤੇ ਵੱਖ-ਵੱਖ ਜਮਾਤਾਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਮੁਤਾਬਕ ਦੋਹਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਨੂੰ ਦੇਖਦਿਆਂ ਕੰਟਰੋਲ ਰੇਖਾ ਦੇ 5 ਕਿਲੋਮੀਟਰ ਦੇ ਦਾਇਰੇ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਵੀਰਵਾਰ ਸ਼ਾਮ ਨੂੰ ਫੈਸਲਾ ਲਵੇਗਾ ਜੰਮੂ ਜ਼ਿਲੇ ਵਿਚ ਸਾਰੇ ਸਕੂਲਾਂ ਵਿਚ ਸੁਰੱਖਿਆ ਕਾਰਨਾਂ ਤੋਂ 8ਵੀਂ ਅਤੇ 9ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਤੈਅ ਸਮੇਂ ਮੁਤਾਬਕ 10ਵੀਂ ਅਤੇ 12ਵੀਂ ਦੀ 1 ਅਤੇ 2 ਮਾਰਚ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਅਗਲੇ ਹੁਕਮ ਤਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਪ੍ਰੀਖਿਆਵਾਂ ਲਈ ਨਵੀਂ ਤਰੀਕ ਦਾ ਐਲਾਨ ਜਲਦੀ ਕਰੇਗਾ। ਪੁਲਸ ਨੇ ਅਫਵਾਹ ਫੈਲਾਉਣ ਵਾਲਿਆਂ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।