ਭੂਮੀ ਨੇ ਕੀਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ

ਅਦਾਕਾਰਾ ਭੂਮੀ ਪੇਡਨੇਕਰ ਨੂੰ ਬੀਤੇ ਦਿਨ ਮੁੰਬਈ ਏਅਰਪੋਰਟ ‘ਤੇ ਸਪਾਟ ਕੀਤਾ ਗਿਆ ਸੀ। ਹਾਲਾਂਕਿ ਇਸ ਗੱਲ ਦਾ ਪਤਾ ਨਹੀਂ ਸੀ ਲੱਗ ਸਕਿਆ ਕਿ ਉਹ ਕਿੱਥੇ ਜਾ ਰਹੀ ਸੀ ਜਿਸ ਤੋਂ ਬਾਅਦ ਅਦਾਕਾਰਾ ਨੇ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ। ਉਸ ਤੋਂ ਬਾਅਦ ਇਹ ਖ਼ੁਲਾਸਾ ਹੋਇਆ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਗਈ ਸੀ ਜਿਸ ਦੀਆਂ ਕੁੱਝ ਤਸਵੀਰਾਂ ਉੇਸ ਨੇ ਆਪਣੇ ਇਨਸਟਾਗ੍ਰੈਮ ਐਕਾਊਂਟ ‘ਤੇ ਸਾਂਝੀਆਂ ਕੀਤੀਆਂ।
ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਭੂਮੀ ਪੇਡਨੇਕਰ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੀ ਹੈ। ਉਹ ਗੁਰੂ ਘਰ ‘ਚ ਆਸ਼ੀਰਵਾਦ ਲੈਣ ਪਹੁੰਚੀ ਸੀ। ਇਸ ਮੌਕੇ ਉਸ ਨਾਲ ਕੁੱਝ ਦੋਸਤ ਵੀ ਨਜ਼ਰ ਆ ਰਹੇ ਹਨ। ਕੁੱਝ ਤਸਵੀਰਾਂ ਨੂੰ ਉਸ ਨੇ ਆਪਣੀ ਇਨਸਟਾਗ੍ਰੈਮ ਸਟੋਰੀ ‘ਚ ਵੀ ਸਾਂਝਾ ਕੀਤਾ ਹੈ। ਇਨ੍ਹਾਂ ‘ਚੋ ਇੱਕ ‘ਚ ਉਹ ਰਿਵਾਇਤੀ ਪਹਿਰਾਵੇ ‘ਚ ਨਜ਼ਰ ਆ ਰਹੀ ਹੈ। ਤਸਵੀਰ ‘ਚ ਉਹ ਕੁੱਲ ਮਾਲਕ ਪ੍ਰਮਾਤਮਾ ਤੋਂ ਆਸ਼ੀਵਾਦ ਮੰਗਦੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੀ ਹੋਈ ਦਿਖਾਈ ਦੇ ਰਹੀ ਹੈ।
ਭੂਮੀ ਪੇਡਨੇਕਰ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ ‘ਚ ਅਕਸ਼ੇ ਕੁਮਾਰ ਦੀ ਫ਼ਿਲਮ ਰਕਸ਼ਾ ਬੰਧਨ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਤੋਂ ਇਲਾਵਾ ਉਹ ਉਹ ਵਿੱਕੀ ਕੌਸ਼ਲ ਨਾਲ ਫ਼ਿਲਮ ਮਿਸਟਰ ਲੇਲੇ ‘ਚ ਵੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਫ਼ਿਲਮ ਭੀੜ ‘ਚ ਵੀ ਦਿਖਾਈ ਦੇਵੇਗੀ।