ਨਵੀਂ ਦਿੱਲੀ : ਪੰਜਾਬ ‘ਚ ਜਬਰ-ਜ਼ਿਨਾਹ ਕੇਸ ਨਾਲ ਜੁੜੇ 5 ਕਰੋੜ ਰੁਪਏ ਦੇ ਰਿਸ਼ਵਤ ਮਾਮਲੇ ‘ਚ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਅਮਰਦੀਪ ਸਿੰਘ ਗਰੇਵਾਲ ਨੂੰ ਈ. ਡੀ. ਨੇ ਹਿਰਾਸਤ ‘ਚ ਲੈ ਲਿਆ ਹੈ। ਈ. ਡੀ. ਵਲੋਂ ਉਸ ਨੂੰ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਭ੍ਰਿਸ਼ਟਾਚਾਰ ਮਾਮਲੇ ‘ਚ ਈ. ਡੀ. ਵਲੋਂ ਅਮਰਦੀਪ ਸਿੰਘ ਗਰੇਵਾਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਈ. ਡੀ. ਵਲੋਂ ਪੁੱਛਗਿੱਛ ਲਈ ਗਰੇਵਾਲ ਨੂੰ ਸੰਮਨ ਵੀ ਜਾਰੀ ਕੀਤੇ ਗਏ ਸਨ।
ਈ. ਡੀ. ਨੂੰ ਸ਼ੱਕ ਸੀ ਕਿ ਗਰੇਵਾਲ ਬਾਹਰ ਜਾ ਸਕਦਾ ਹੈ, ਜਿਸ ਤੋਂ ਬਾਅਦ ਉਸ ਨੂੰ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ ਗਿਆ। ਹੁਣ ਦੇਖਣਾ ਇਹ ਹੋਵੇਗਾ ਕਿ ਈ. ਡੀ. ਵਲੋਂ ਉਸ ਕੋਲੋਂ ਕਿੰਨੀ ਦੇਰ ਤੱਕ ਪੁੱਛਗਿੱਛ ਕੀਤੀ ਜਾਵੇਗੀ।















