ਨਵੀਂ ਦਿੱਲੀ : ਮਣੀਪੁਰ ਦੀ ਨਵ-ਨਿਯੁਕਤ ਰਾਜਪਾਲ ਨਜ਼ਮਾ ਹੇਪਤੁੱਲਾ ਨੇ ਐਤਵਾਰ ਨੂੰ ਪ੍ਰਧਾਨ-ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਸ ਨਾਲ ਸੰਬੰਧਿਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਬੈਠਕ ਦੀ ਸੂਚਨਾ ਰਾਜਪਾਲ ਦਫਤਰ ਵਲੋਂ ਜਾਰੀ ਕੀਤੀ ਗਈ।
ਦਫਤਰ ਵਲੋਂ ਜਾਰੀ ਬਿਆਨ ਅਨੁਸਾਰ ਮੋਦੀ ਨਾਲ ਸ਼ਨੀਵਾਰ ਨੂੰ ਹੋਈ ਬੈਠਕ ‘ਚ ਨਜ਼ਮਾ ਨੇ ਕਿਹਾ ਕਿ ਸੂਬੇ ‘ਚ ਸੈਰ-ਸਪਾਟੇ ਦੀਆਂ ਬਹੁਤ ਸੰਭਾਵਨਾਵਾਂ ਹਨ ਅਤੇ ਦਿੱਲੀ, ਮੁੰਬਈ ਅਤੇ ਬੈਂਗਲੂਰੂ ਵਰਗੇ ਵੱਡੇ ਸ਼ਹਿਰਾਂ ਤੋਂ ਮਣੀਪੁਰ ਲਈ ਸਿੱਧੀਆਂ ਉਡਾਣਾਂ ਸੰਚਾਲਿਤ ਕਰਨ ਦੀ ਜ਼ਰੂਰਤ ਹੈ। ਮੋਦੀ ਨੇ ਰਾਜਪਾਲ ਵਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਜਾਗਰੁਰਕਤਾ ਅਭਿਆਨ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ।















