ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਥੁਰਾ ‘ਚ ਵਾਪਰੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਐਕਸ ‘ਤੇ ਲਿਖਿਆ ਕਿ ਮਥੁਰਾ ਦੇ ਵ੍ਰਿੰਦਾਵਨ ਵਿਖੇ ਦਿਲ ਦਹਿਲਾ ਦੇਣ ਵਾਲੇ ਹਾਦਸੇ ਬਾਰੇ ਪਤਾ ਲੱਗਿਆ। ਸ਼ਰਧਾਲੂਆਂ ਨੂੰ ਲਿਜਾ ਰਿਹਾ ਇਕ ਸਟੀਮਰ ਪੋਂਟੂਨ ਪੁਲ ਨਾਲ ਟਕਰਾਉਣ ਮਗਰੋਂ ਯੁਮਨਾ ਨਦੀ ‘ਚ ਪਲਟ ਗਿਆ।
ਸੁਖਬੀਰ ਨੇ ਲਿਖਿਆ ਕਿ ਇਸ ਘਟਨਾ ਦੌਰਾਨ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਲਾਪਤਾ ਹੋਣ ਦੀ ਖ਼ਬਰਾਂ ਬਹੁਤ ਦੁਖ਼ਦਾਈ ਹਨ। ਉਨ੍ਹਾਂ ਨੇ ਕਿਹਾ ਕਿ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ ਹੈ ਅਤੇ ਮੈਂ ਉਨ੍ਹਾਂ ਸਾਰੇ ਲੋਕਾਂ ਦੇ ਸੁਰੱਖਿਅਤ ਬਚਾਅ ਲਈ ਅਰਦਾਸ ਕਰਦਾ ਹਾਂ, ਜੋ ਅਜੇ ਵੀ ਲਾਪਤਾ ਹਨ।















