ਮਨੋਹਰ ਖੱਟੜ ਦੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਨਸੀਹਤ, ਆਖ਼ੀ ਵੱਡੀ ਗੱਲ

ਹਰਿਆਣਾ- ਕੇਂਦਰੀ ਮੰਤਰੀ ਅਤੇ ਕਰਨਾਲ ਲੋਕ ਸਭਾ ਸੰਸਦ ਮੈਂਬਰ ਮਨੋਹਰ ਲਾਲ ਖੱਟੜ ਨੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਪੰਜਾਬ ਦਾ ਮਾਮਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਮਸਲਾ ਪੰਜਾਬ ਦਾ ਜ਼ਿਆਦਾ ਹੈ, ਹਰਿਆਣਾ ‘ਚ ਅਜਿਹਾ ਕੁਝ ਨਹੀਂ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਲਈ ਸੁਪਰੀਮ ਕੋਰਟ ਨੇ ਇਕ ਕਮੇਟੀ ਵੀ ਬਣਾਈ ਸੀ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਚੁੱਕੀ ਹੈ ਅਤੇ 2-3 ਵਾਰ ਗੱਲਬਾਤ ਦਾ ਆਫ਼ਰ ਵੀ ਦੇ ਚੁੱਕੀ ਹੈ ਪਰ ਕੋਈ ਵੀ ਕਿਸਾਨ ਉਸ ਕਮੇਟੀ ਨੂੰ ਮਿਲਣ ਨਹੀਂ ਆਇਆ।
ਇਸ ਤੋਂ ਬਾਅਦ ਕਿਸਾਨਾਂ ਨੂੰ ਮੁੜ ਤੋਂ ਪੰਚਕੂਲਾ ‘ਚ ਮੀਟਿੰਗ ਕਰਨ ਦਾ ਆਫ਼ਰ ਦਿੱਤਾ ਗਿਆ ਹੈ। ਉੱਥੇ ਵੀ ਉਹ ਗੱਲਬਾਤ ਕਰਨ ਨਹੀਂ ਆਏ। ਹੁਣ ਜੇਕਰ ਕਿਸਾਨਾਂ ਨੂੰ ਕਿਸੇ ਸ਼ਰਤ ‘ਤੇ ਗੱਲ ਕਰਨੀ ਪੈ ਰਹੀ ਹੈ ਤਾਂ ਉਹ ਠੀਕ ਨਹੀਂ ਹੈ। ਜਦੋਂ ਦੋਵੇਂ ਪਾਸਿਓਂ ਹੱਥ ਵਧਾਇਆ ਗਿਆ ਹੈ ਤਾਂ ਵਧਾਉਣਾ ਚਾਹੀਦਾ ਅਤੇ ਮਿਲ-ਬੈਠ ਕੇ ਗੱਲਬਾਤ ਕਰਨ ਨਾਲ ਹੀ ਹੱਲ ਨਿਕਲੇਗਾ। ਦੱਸਣਯੋਗ ਕਿ ਪਿਛਲੇ 10 ਮਹੀਨਿਆਂ ਤੋਂ ਪੰਜਾਬ ਦੀਆਂ 2 ਕਿਸਾਨ ਜਥੇਬੰਦੀਆਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ‘ਤੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ।