ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਓਡੀਸ਼ਾ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਪੂਰੀ ਤਰ੍ਹਾਂ ਨਾਲ ਭੰਗ ਕਰ ਦਿੱਤਾ ਹੈ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਨਵੇਂ ਪ੍ਰਧਾਨ ਦਾ ਐਲਾਨ ਹੋਣ ਤੱਕ ਕਾਰਜਕਾਰੀ ਪ੍ਰਧਾਨ ਵਜੋਂ ਬਣੇ ਰਹਿਣ ਲਈ ਕਿਹਾ ਹੈ। ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੜਗੇ ‘ਚ ਓਡੀਸ਼ਾ ਪ੍ਰਦੇਸ਼ ਕਾਂਗਰਸ ਨੂੰ ਭੰਗ ਕਰ ਦਿੱਤਾ ਹੈ। ਪ੍ਰਦੇਸ਼ ਕਾਂਗਰਸ ਭੰਗ ਕਰਨ ਦੇ ਫ਼ੈਸਲੇ ਦਾ ਐਲਾਨ ਉਨ੍ਹਾਂ ਨੇ ਪਾਰਟੀ ਪ੍ਰਧਾਨ ਵਲੋਂ ਪ੍ਰਵਾਨ ਕੀਤੀ ਇਕ ਚਿੱਠੀ ਦੇ ਮਾਧਿਅਮ ਨਾਲ ਕੀਤਾ ਹੈ।
ਉਨ੍ਹਾਂ ਕਿਹਾ,”ਪ੍ਰਦੇਸ਼ ਕਾਂਗਰਸ ਕਮੇਟੀ, ਉਸ ਦੇ ਅਹੁਦਾ ਅਧਿਕਾਰੀ, ਕਾਰਜਕਾਰਣੀ ਦੇ ਮੈਂਬਰ, ਜ਼ਿਲ੍ਹਾ, ਬਲਾਕ ਅਤੇ ਮੰਡਲ ਕਾਂਗਰਸ ਪਾਰਟੀ ਦੇ ਸਹਿਯੋਗੀ ਸੰਗਠਨਾਂ ਨੂੰ ਪੂਰੀ ਤਰ੍ਹਾਂ ਨਾਲ ਭੰਗ ਕਰ ਦਿੱਤਾ ਗਿਆ ਹੈ।” ਪਾਰਟੀ ਨੇਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਨੂੰ ਅਗਲੇ ਪ੍ਰਧਾਨ ਦੀ ਨਿਯੁਕਤੀ ਤੱਕ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰਨ ਲਈ ਕਿਹਾ ਗਿਆ ਹੈ।















